Udaan News24

Latest Online Breaking News

ਕੌਂਮਾਤਰੀ ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਪਹੁੰਚਣ ਤੇ ਨਿੱਘਾ ਸਵਾਗਤ

3 ਮਾਰਚ 2022-  ਗੁਰਦੁਆਰਾ ਸ਼੍ਰੀ ਗੁਪਤਸਰ ਸਾਹਿਬ ਪਿੰਡ ਛੱਤਿਆਣਾ ਸ੍ਰੀ ਮੁਕਤਸਰ ਸਾਹਿਬ ਤੋਂ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਬੀਤੀ ਸ਼ਾਮ ਨੂੰ ਪੱਵਿਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚਿਆ ਸੀ, ਜਿੱਥੇ ਸੰਗਤ ਵਲੋਂ ਇਸ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਨੇ ‘ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ’ ਦੇ ਜੈਕਾਰਿਆਂ ਨਾਲ ਸਮੁੱਚਾ ਮਾਹੌਲ ਖਾਲਸਮਈ ਹੋ ਗਿਆ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਅਤੇ ਪਿੱਛੇ-ਪਿਛੇ ਸੁੰਦਰ ਪਾਲਕੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਸਨ। ਇਕ ਪਾਸੇ ਜਿੱਥੇ ਇਸ ਨਗਰ ਕੀਤਰਨ ‘ਚ ਹਾਥੀ ਅਗਵਾਈ ਕਰ ਰਹੇ ਸਨ, ਉੱਥੇ ਹੀ ਪਿੱਛੇ-ਪਿੱਛੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਅਮ੍ਰਿਤਸਰ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ), ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ  ਦੇ ਮਾਡਲ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ, ਇਸ ਤੋਂ ਇਲਾਵਾ ਸਿੱਖ ਇਤਿਹਾਸ ਨਾਲ ਸੁੰਦਰ ਝਾਕੀਆਂ ਵੀ ਇਸ ਨਗਰ ਕੀਰਤਨ ਦਾ ਹਿੱਸਾ ਬਣੀਆਂ ਹੋਈਆਂ ਸਨ।

 

ਇਸ ਨਗਰ ਕੀਰਤਨ ਵਲੋਂ ਰਾਤ  ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ਰਾਮ ਕੀਤਾ ਗਿਆ ਅਤੇ ਸਵੇਰ ਸਾਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਗਰ ਕੀਰਤਨ ਲਈ ਅਰਦਾਸ ਕੀਤੀ ਗਈ ਅਤੇ ਨਗਰ ਕੀਰਤਨ ਕਰਤਾਰਪੁਰ ਕੋਰੀਡੋਰ ਵੱਲ ਨੂੰ ਰਵਾਨਾ ਹੋ ਗਿਆ।ਇਸ ਨਗਰ ਕੀਰਤਨ ਦੇ ਪ੍ਰਬੰਧਕ ਡਾਕਟਰ ਜਗਦੀਪ ਸਿੰਘ ਪ੍ਰਧਾਨ ਨਿਰੋਲ ਸੇਵਾ ਸੰਸਥਾ ਧੂੜਕੋਟ ਨੇ ਦੱਸਿਆ ਕਿ ਇਹ ਨਗਰ ਕੀਰਤਨ 28 ਫਰਵਰੀ ਨੂੰ ਅਰੰਭ ਹੋਇਆ ਹੈ ਅਤੇ 6 ਮਾਰਚ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚੇਗਾ। ਉਹਨਾਂ ਦੱਸਿਆ ਕਿ ਅਸੀਂ ਭਾਰਤ ਸਰਕਾਰ ਤੋਂ 5000 ਸੰਗਤਾਂ ਦੇ ਜਾਣ ਦੀ ਆਗਿਆ ਮੰਗੀ ਸੀ ਪਰ 350 ਸੰਗਤਾਂ ਦੀ ਹੀ ਮਨਜ਼ੂਰੀ ਮਿਲੀ ਹੈ ।  ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਐਡੀਸ਼ਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ, ਐਸ ਜੀ ਪੀ ਸੀ ਮੈਂਬਰ ਜਰਨੈਲ ਸਿੰਘ ਡੋਗਰਾਂਵਾਲ, ਮੈਂਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਬੀ ਗੁਰਪ੍ਰੀਤ ਕੌਰ ਰੂਹੀ, ਗੁਰਦਿਆਲ ਸਿੰਘ ਖਾਲਸਾ, ਮਲਕੀਤ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਫੱਤੂਢਿਗਾ, ਜਗਤਾਰ ਸਿੰਘ, ਭਾਈ ਹਰਦੀਪ ਸਿੰਘ, ਮਨਜੀਤ ਸਿੰਘ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!