Udaan News24

Latest Online Breaking News

ਗੁਰਦਾਸਪੁਰ ਪੁਲਿਸ ਨੇ ਗੈਸ ਏਜੰਸੀ ਦੇ ਲੱਖਾਂ ਰੁਪਏ ਲੁੱਟਣ ਵਾਲੇ 5 ਕੀਤੇ ਕਾਬੂ, ਪੁਰਾਣਾ ਮੁਲਾਜ਼ਮ ਹੀ ਨਿਕਲਿਆ ਲੁਟੇਰਾ

ਗੁਰਦਾਸਪੁਰ ਪੁਲਿਸ ਨੇ ਬੀਤੇ ਦਿਨੀਂ ਇੱਕ ਗੈਸ ਏਜੰਸੀ ਦੇ ਮੁਲਾਜ਼ਮ ਤੋਂ 2 ਲੱਖ 74 ਹਜ਼ਾਰ ਰੁਪਏ ਦੀ ਲੁੱਟ ਕਰਨ ਵਾਲੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਗੈਸ ਏਜੰਸੀ ਦੇ ਇੱਕ ਪੁਰਾਣੇ ਮੁਲਾਜ਼ਮ ਨੇ ਹੀ ਇਸ ਪੂਰੀ ਘਟਨਾ ਨੂੰ ਅੰਜਾਮ ਦਿੱਤਾ ਸੀ।ਬੀਤੇ ਕੁਝ ਦਿਨ ਪਹਿਲਾਂ ਗੁਰਦਾਸਪੁਰ ਦੇ ਹਲਕਾ ਕਾਹਨੂੰਵਾਨ ਵਿਖੇ ਸਥਿਤ ਇਕ ਗੈਸ ਏਜੰਸੀ ਦੇ ਮੁਲਾਜ਼ਮ ਤੋਂ 2 ਲੱਖ 74 ਹਜਾਰ ਰੁਪਏ ਦੀ ਲੁੱਟ ਹੋਈ ਸੀ। ਇਸ ਮਾਮਲੇ ਵਿੱਚ ਗੁਰਦਾਸਪੁਰ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਲੁੱਟ ਦੀ ਰਕਮ ਵਿੱਚੋਂ 64 ਹਜ਼ਾਰ ਰੁਪਏ ਬਰਾਮਦ ਕੀਤੇ ਹਨ।ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਇਸ ਲੁੱਟ ਦੀ ਵਾਰਦਾਤ ਨੂੰ ਗੈਸ ਏਜੰਸੀ ਦੇ ਇਕ ਪੁਰਾਣੇ ਮੁਲਾਜ਼ਮ ਪਰਮਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅੰਜਾਮ ਦਿੱਤਾ ਗਿਆ ਸੀ, ਜੋ ਕਿ ਗੈਸ ਏਜੰਸੀ ਨੂੰ ਛੱਡ ਚੁੱਕਾ ਸੀ ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਮੁਕੇਸ਼ ਕੁਮਾਰ ਨੇ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਦੌਲਤ ਸਿੰਘ ਨਾਂ ਦੇ ਵਿਅਕਤੀ ਨੇ ਥਾਣਾ ਕਾਹਨੂੰਵਾਨ ਦੀ ਪੁਲਿਸ ਨੂੰ ਬਿਆਨ ਦਰਜ ਕਰਵਾਏ ਸਨ ਕਿ ਉਹ ਗੈਸ ਏਜੰਸੀ ਵਿੱਚ ਨੌਕਰੀ ਕਰਦਾ ਹੈ ਅਤੇ ਡਿਲੀਵਰ ਕੀਤੇ ਗਏ ਸਿਲੰਡਰਾਂ ਦੀ ਰਕਮ ਕਰੀਬ 2 ਲੱਖ 74 ਹਜ਼ਾਰ ਰੁਪਏ ਦਫ਼ਤਰ ਵਿਚ ਜਮ੍ਹਾ ਕਰਵਾਉਣ ਲਈ ਜਾ ਰਿਹਾ ਸੀ। ਜਦੋਂ ਉਹ ਪਿੰਡ ਬਸੰਤਗੜ੍ਹ ਨੇੜੇ ਪਹੁੰਚਿਆ ਤਾਂ ਕਾਹਨੂੰਵਾਨ ਸਾਈਡ ਤੋਂ ਇਕ ਚਿੱਟੇ ਰੰਗ ਦੀ ਕਾਰ ਉਸ ਦੇ ਕੋਲ ਆ ਕੇ ਖੜ੍ਹੀ ਹੋ ਗਈ, ਜਿਸ ਵਿੱਚੋਂ ਤਿੰਨ-ਚਾਰ ਨੌਜਵਾਨ ਨਿਕਲੇ ਅਤੇ ਉਸ ਨੂੰ ਧੱਕਾ ਦੇ ਕੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ। ਇਸ ਮਾਮਲੇ ਵਿੱਚ ਗੁਰਦਾਸਪੁਰ ਦੀ ਪੁਲਿਸ ਨੇ ਅੱਜ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਘਟਨਾ ਵਿਚ ਵਰਤੀ ਗਈ ਕਾਰ ਅਤੇ ਖੋਹੀ ਗਈ ਰਕਮ ਵਿਚੋਂ 64 ਹਜ਼ਾਰ ਰੁਪਏ ਬਰਾਮਦ ਕਰ ਲਏ ਹਨ। ਦੋਸ਼ੀਆਂ ਕੋਲੋਂ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!