ਜੇਕਰ ਬਹੁਮਤ ਨਾ ਮਿਲਿਆ ਤਾਂ ਕਾਂਗਰਸ, ਆਮ ਆਦਮੀ ਪਾਰਟੀ ਨਾਲ ਵੀ ਗੱਠਜੋੜ ਕਰਕੇ ਸਰਕਾਰ ਬਣਾ ਸਕਦੀ ਹੈ-ਭੱਠਲ
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿਚ ਹੁਣ ਕੁਝ ਦਿਨ ਬਾਕੀ ਬਚੇ ਹਨ। ਇਸ ਵਾਰ ਕਿਸੇ ਵੀ ਸਿਆਸੀ ਧਿਰ ਨੂੰ ਬਹੁਮਤ ਨਾ ਮਿਲਣ ਦੇ ਕਿਆਸਾਂ ਵਿਚਾਲੇ ਕਾਂਗਰਸ ਵੱਲੋਂ ਵੱਡਾ ਬਿਆਨ ਸਾਹਮਣੇ ਆਇਆ ਹੈ। ਕਾਂਗਰਸ ਦੀ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਕਿਹਾ ਹੈ ਕਿ ਜੇਕਰ ਬਹੁਮਤ ਨਾ ਮਿਲਿਆ ਤਾਂ ਕਾਂਗਰਸ, ਆਮ ਆਦਮੀ ਪਾਰਟੀ ਨਾਲ ਵੀ ਗੱਠਜੋੜ ਕਰਕੇ ਸਰਕਾਰ ਬਣਾ ਸਕਦੀ ਹੈ।