Udaan News24

Latest Online Breaking News

ਅਕਾਲੀ ਦਲ ਨਾਲ ਗੱਠਜੋੜ ਤੋੜਨ ਬਾਰੇ ਸਾਡੇ ਕੋਲ ਕਈ ਵਾਰੀ ਸੁਝਾਅ ਆਏ ਪਰ ਅਸੀਂ ਹਰ ਵਾਰ ਗੱਠਜੋੜ ਧਰਮ ਨਿਭਾਇਆ-ਜੇਪੀ ਨੱਢਾ

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਕਿਹਾ ਕਿ ਅਕਾਲੀ ਦਲ ਨਾਲ ਗੱਠਜੋੜ ਤੋੜਨ ਬਾਰੇ ਸਾਡੇ ਕੋਲ ਕਈ ਵਾਰੀ ਸੁਝਾਅ ਆਏ ਪਰ ਅਸੀਂ ਹਰ ਵਾਰ ਗੱਠਜੋੜ ਧਰਮ ਨਿਭਾਇਆ। ਹੁਣ ਵੀ ਅਸੀਂ  ਭਾਈਵਾਲੀ ਨਹੀਂ ਛੱਡੀ। ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਪੰਜਾਬ ਵਿੱਚ ਚੰਗੇ ਨਤੀਜੇ ਆਉਣ ਦੀ ਉਮੀਦ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜ ਰਾਜਾਂ ਦੇ ਲੋਕਾਂ ਦਾ ਧੰਨਵਾਦ ਕਰਦੇ ਹਾਂ। ਚੋਣਾਂ ਸ਼ਾਂਤੀਪੂਰਵਕ ਨੇਪਰੇ ਚੜ੍ਹ ਗਈਆਂ ਹਨ। ਅਸੀਂ ਚੋਣ ਚੰਗੀ ਤਰ੍ਹਾਂ ਲੜੇ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨੱਡਾ ਨੇ ਪੀਐਮ ਨਰਿੰਦਰ ਮੋਦੀ ਵੱਲੋਂ ਪੰਜਾਬ ਖਾਸ ਕਰਕੇ ਸਿੱਖਾਂ ਲਈ ਕੀਤੇ ਕੰਮ ਵੀ ਗਿਣਵਾਏ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਦੰਗਿਆਂ ਦੇ ਦੋਸ਼ੀਆਂ ਨੂੰ ਜੇਲ੍ਹ ਪਹੁੰਚਾਉਣ ਤੋਂ ਲੈ ਕੇ ਕਰਤਾਰਪੁਰ ਲਾਂਘਾ ਖੋਲ੍ਹਣ ਸਮੇਤ ਮੋਦੀ ਸਰਕਾਰ ਨੇ ਵੱਡੇ ਕੰਮ ਕੀਤੇ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!