ਚੋਣ ਨਤੀਜਿਆਂ ਤੋਂ ਪਹਿਲਾਂ ਕਾਂਗਰਸ ਵੱਲੋਂ ਆਪਣੇ ਉਮੀਦਵਾਰਾਂ ਨੂੰ ਰਾਜਸਥਾਨ ਜਾਂ ਛੱਤੀਸਗੜ੍ਹ ਭੇਜਣ ਦੀ ਤਿਆਰੀ

ਪੰਜਾਬ ਵਿਧਾਨ ਸਭਾ ਦੇ ਚੋਣ ਨਤੀਜਿਆਂ ਤੋਂ ਪਹਿਲਾਂ ਕਾਂਗਰਸ ਦੇ ਸੂਤਰਾਂ ਤੋੇਂ ਵੱਡੀ ਖਬਰ ਆਈ ਹੈ। ਕਾਂਗਰਸ ਨੇ ਆਪਣੇ ਉਮੀਦਵਾਰਾਂ ਨੂੰ ਸਿਆਸੀ ਜੋੜ-ਤੋੜ ਤੋਂ ਬਚਾਉਣ ਲ਼ਈ ਰਾਜਸਥਾਨ ਜਾਂ ਛੱਤੀਸਗੜ੍ਹ ਭੇਜਣ ਦੀ ਤਿਆਰੀ ਕਰ ਲਈ ਹੈ। ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਸਿਆਸੀ ਵਿਰੋਧੀਆਂ ਵੱਲੋਂ ਵਿਧਾਇਕਾਂ ਦੀ ਖਰੀਦੋ-ਫਰੋਖਤ ਦਾ ਡਰ ਹੈ। ਇਹ ਵੀ ਚਰਚਾ ਹੈ ਕਿ ‘ਆਪ’ ਵੱਲੋਂ ਵੀ ਆਪਣੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਪੰਜਾਬ ਤੋਂ ਬਾਹਰ ਭੇਜਣ ਦੀ ਸੰਭਾਵਨਾ ਹੈ।