ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਤੇ ਪੰਜਾਬ ਦੀ ਚੜ੍ਹਦੀਕਲਾ ਲਈ ਕੀਤੀ ਅਰਦਾਸ
6 ਮਾਰਚ, 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਤੇ ਪੰਜਾਬ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਹੈ। ਉਹ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿਖੇ ਸਥਿਤ, ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਚੋਰਮਾਰ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਮੱਥਾ ਟੇਕਦੇ ਹੋਏ ਗੁਰੂ ਚਰਨਾਂ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ।