ਅੰਮ੍ਰਿਤਸਰ ਵਿਖੇ ਬੀ.ਐੱਸ.ਐੱਫ. ਕੈਂਪਸ ਚ ਜਵਾਨ ਵੱਲੋਂ ਆਪਣੇ ਹੀ ਸਾਥੀਆਂ ‘ਤੇ ਫਾਇਰਿਮੰਗ ਮਾਮਲੇ ਪਿੱਛੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀਆਂ ਸਰਹੱਦਾਂ ਦੇ ਅਸਲ ਹਾਲਾਤਾਂ ਦੀ ਸਮੀਖਿਆ ਕਰਨ।
ਗੁਰਜੀਤ ਔਜਲਾ ਨੇ ਇੱਕ ਟਵੀਟ ਕਰਕੇ ਕਿਹਾ ਕਿ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਪੰਜਾਬ ਦੇ ਬਾਰਡਰਾਂ ‘ਤੇ ਜ਼ਿਆਦਾ ਡਿਊਟੀ ਕਰਨੀ ਪੈਂਦੀ ਹੈ ਇਸ ਸਬੰਧ ਵਿੱਚ ਮੈਂ ਪਹਿਲਾਂ ਵੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖੀ ਸੀ। ਇਸ ਪਿੱਠੋਂ ਇਹ ਮੁੱਦਾ ਲੋਕ ਸਭਾ ਵਿੱਚ ਵਿੱਚ ਵੀ ਚੁੱਕਿਆ ਗਿਆ ਸੀ ਤੇ ਹੁਣ ਮੈਂ ਪੀ.ਐੱਮ. ਨਰਿੰਦਰ ਮੋਦੀ ਤੋਂ ਮੰਗ ਕਰਦਾ ਹਾਂ ਕਿ ਉਹ ਪੰਜਾਬ ਦੀਆਂ ਸਰਹੱਦਾਂ ਦੇ ਅਸਲ ਹਾਲਾਤਾਂ ਦੀ ਸਮੀਖਿਆ ਕਰਨ। ਦੱਸਣੋਗ ਹੈ ਕਿ ਅੱਜ ਅੰਮ੍ਰਿਤਸਰ ਸਥਿਤ ਬੀ.ਐੱਸ.ਐੱਫ. ਦੇ ਖਾਸਾ ਕੈਂਪਸ ਵਿੱਚ ਡਿਊਟੀ ਤੋਂ ਪ੍ਰੇਸ਼ਾਨ ਚੱਲਦੇ ਇੱਕ ਜਵਾਨ ਨੇ ਆਪਣੇ ਹੀ ਸਾਥੀ ਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਵਿੱਚ ਪੰਜ ਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਦੀ ਹਾਲਤ ਨਾਜ਼ਕ ਦੱਸੀ ਜਾ ਰਹੀ ਹੈ, ਜਿਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
व्हाट्सप्प आइकान को दबा कर इस खबर को शेयर जरूर करें
Please Share This News By Pressing Whatsapp Button