Udaan News24

Latest Online Breaking News

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਮੈਂ ਕਿਸੇ ਤੋਂ ਡਰਦਾ ਨਹੀਂ ਹਾਂ, ਮੈਂ ਛੁਪਿਆ ਨਹੀਂ ਰਿਹਾ ਹਾਂ-

This handout video grab taken and released by the Ukraine Presidency press service on February 28, 2022 shows Ukrainian President Volodymyr Zelensky delivering an address in Kyiv. - Ukrainian President Volodymyr Zelensky on February 28 urged the European Union to grant his country immediate membership, as Russia's assault against the pro-Western country went into its fifth day. (Photo by UKRAINE PRESIDENCY / AFP) / RESTRICTED TO EDITORIAL USE - MANDATORY CREDIT "AFP PHOTO /UKRAINIAN PRESIDENCY PRESS OFFICE " - NO MARKETING - NO ADVERTISING CAMPAIGNS - DISTRIBUTED AS A SERVICE TO CLIENTS (Photo by -/UKRAINE PRESIDENCY/AFP via Getty Images)

ਯੂਕਰੇਨ ਅਤੇ ਰੂਸ ਵਿਚਾਲੇ ਜੰਗ ਦਾ ਅੱਜ 13ਵਾਂ ਦਿਨ ਹੈ। ਦੋਵਾਂ ਦੇਸ਼ਾਂ ਵਿਚਾਲੇ ਤੀਜੇ ਦੌਰ ਦੀ ਗੱਲਬਾਤ ਜਾਰੀ ਰਹੀ । ਇਸ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਇੱਕ ਵੀਡੀਓ ਜਾਰੀ ਕਰਕੇ ਕੀਵ ਵਿੱਚ ਹੋਣ ਦਾ ਦਾਅਵਾ ਕੀਤਾ ਹੈ । ਉਨ੍ਹਾਂ ਨੇ ਵੀਡੀਓ ਵਿੱਚ ਕਿਹਾ ਕਿ ਮੈਂ ਕਿਸੇ ਤੋਂ ਡਰਦਾ ਨਹੀਂ ਹਾਂ। ਮੈਂ ਛੁਪਿਆ ਨਹੀਂ ਰਿਹਾ ਹਾਂ। ਉਨ੍ਹਾਂ ਨੇ ਅੱਗੇ ਵੀਡੀਓ ਇਸ ਵਿੱਚ ਅੱਗੇ ਕਿਹਾ ਕਿ ਅਸੀਂ ਜੰਗ ਜਿੱਤਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ । ਯੂਕਰੇਨ ਦੇ ਰਾਸ਼ਟਰਪਤੀ ਨੇ ਵੀਡੀਓ ਜਾਰੀ ਕਰਕੇ ਇਹ ਦਾਅਵਾ ਅਜਿਹੇ ਸਮੇਂ ਕੀਤਾ ਹੈ ਜਦੋਂ ਰੂਸੀ ਮੀਡੀਆ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਹੈ ਕਿ ਜ਼ੇਲੇਂਸਕੀ ਦੇਸ਼ ਛੱਡ ਕੇ ਭੱਜ ਚੁੱਕੇ ਹਨ। ਇਸ ਤੋਂ ਪਹਿਲਾਂ ਵੀ ਜ਼ੇਲੇਂਸਕੀ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ ਰੂਸ ਨੇ ਨਾਗਰਿਕਾਂ ਨੂੰ ਕੱਢਣ ਲਈ ਸੋਮਵਾਰ ਸਵੇਰ ਤੋਂ ਜੰਗਬੰਦੀ ਦੇ ਨਾਲ ਕਈ ਖੇਤਰਾਂ ਵਿੱਚ ਮਨੁੱਖੀ ਗਲਿਆਰੇ ਖੋਲ੍ਹਣ ਦਾ ਐਲਾਨ ਕੀਤਾ । ਹਾਲਾਂਕਿ ਨਿਕਾਸੀ ਦੇ ਰਸਤੇ ਜ਼ਿਆਦਾਤਰ ਰੂਸ ਅਤੇ ਉਸਦੇ ਸਹਿਯੋਗੀ ਬੇਲਾਰੂਸ ਵੱਲ ਜਾ ਰਹੇ ਹਨ । ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਨਾਗਰਿਕਾਂ ਨੂੰ ਕੱਢਿਆ ਜਾ ਰਿਹਾ ਹੈ ਜਾਂ ਨਹੀਂ। ਗਲਿਆਰਿਆਂ ਦੀ ਨਵੀਂ ਘੋਸ਼ਣਾ ਦੇ ਬਾਵਜੂਦ ਰੂਸੀ ਫੌਜ ਨੇ ਯੂਕਰੇਨ ਦੇ ਕੁਝ ਸ਼ਹਿਰਾਂ ‘ਤੇ ਰਾਕੇਟ ਹਮਲਾ ਜਾਰੀ ਰੱਖਿਆ ਅਤੇ ਕੁਝ ਖੇਤਰਾਂ ਵਿੱਚ ਭਿਆਨਕ ਲੜਾਈ ਜਾਰੀ ਰਹੀ । ਉੱਤਰੀ, ਦੱਖਣ ਅਤੇ ਮੱਧ ਯੂਕਰੇਨ ਦੇ ਸ਼ਹਿਰਾਂ ਵਿੱਚ ਰੂਸ ਦੀ ਲਗਾਤਾਰ ਜਾਰੀ ਗੋਲੀਬਾਰੀ ਵਿਚਾਲੇ ਹਜ਼ਾਰਾਂ ਯੂਕਰੇਨੀ ਨਾਗਰਿਕ ਉੱਥੋਂ ਸੁਰੱਖਿਅਤ ਢੰਗ ਨਾਲ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ । ਰੂਸੀ ਰੱਖਿਆ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਇਹ ਸੰਘਰਸ਼ ਵਿਰਾਮ ਰਾਜਧਾਨੀ ਕੀਵ, ਦੱਖਣੀ ਬੰਦਰਗਾਹ ਸ਼ਹਿਰ ਮਾਰੀਉਪੋਲ, ਯੂਕਰੇਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕਿਵ ਅਤੇ ਸੁਮੀ ਤੋਂ ਨਾਗਰਿਕਾਂ ਨੂੰ ਕੱਢਣ ਲਈ ਜੰਗਬੰਦੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੋਮਵਾਰ ਨੂੰ ਰੂਸ ਅਤੇ ਯੂਕਰੇਨ ਵਿਚਾਲੇ ਤੀਜੇ ਦੌਰ ਦੀ ਗੱਲਬਾਤ ਹੋਈ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!