Udaan News24

Latest Online Breaking News

CM ਚੰਨੀ ਵੱਲੋਂ ਭਦੌੜ ਦਾ ਦੌਰਾ, ਪਿੰਡ ਬੱਲੋ ‘ਚ ਰੁਕ ਕੱਢੀਆਂ ਧਾਰਾਂ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਹਲਕਾ ਭਦੌੜ ਦਾ ਦੌਰਾ ਕੀਤਾ ਜਿਥੇ ਉਨ੍ਹਾਂ ਪੰਚਾਂ, ਸਰਪੰਚਾਂ ਤੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ। ਆਮ ਲੋਕਾਂ ਤੇ ਵਰਕਰਾਂ ਨੇ ਚਰਨਜੀਤ ਸਿੰਘ ਚੰਨੀ ਦਾ ਹਲਕਾ ਭਦੌੜ ਪੁੱਜਣ ‘ਤੇ ਧੰਨਵਾਦ ਕੀਤਾ। ਇਸ ਮੌਕੇ ਜਦੋਂ CM ਚਰਨਜੀਤ ਸਿੰਘ ਚੰਨੀ ਤੋਂ ਸਵਾਲ ਕੀਤਾ ਗਿਆ ਕਿ ਸੂਬੇ ਵਿਚ ਕਿਸ ਦੀ ਸਰਕਾਰ ਬਣੇਗੀ, ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ 10 ਮਾਰਚ ਨੂੰ ਈਵੀਐੱਮ ਮਸ਼ੀਨਾਂ ਖੁੱਲ੍ਹਣ ਤੋਂ ਬਾਅਦ ਹੀ ਨਤੀਜੇ ਸਾਹਮਣੇ ਆਉਣਗੇ।ਉਸ ਤੋਂ ਪਹਿਲਾਂ ਕੁਝ ਵੀ ਨਹੀਂ ਕਿਹਾ ਜਾ ਸਕਦਾ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪਿੰਡ ਬੱਲੋ ਰੁਕੇ ਜਿਥੇ ਉਨ੍ਹਾਂ ਬੱਕਰੀ ਦੇ ਦੁੱਧ ਦੀਆਂ ਧਾਰਾਂ ਕੱਢੀਆਂ ਤੇ ਕਿਹਾ ਕਿ -ਮੈਂ ਬੜੀਆਂ ਧਾਰਾਂ ਕੱਢੀਆਂ ਨੇ, ਮੈਂ ਦੋਵਾਂ ਹੱਥਾਂ ਨਾਲ ਵੀ ਚੋ ਸਕਦਾ ਹਾਂ।  ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿਚ ਉਹ ਬੱਕਰੀ ਦਾ ਦੁੱਧ ਕੱਢਦੇ ਨਜ਼ਰ ਆ ਰਹੇ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!