ਹਲਕਾ ਡੇਰਾਬੱਸੀ ਤੋਂ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਅੱਗੇ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਜਾਦੂ ਚਲ ਰਿਹਾ ਹੈ। ਮੋਹਾਲੀ ਦੀ ਗੱਲ ਕੀਤੀ ਜਾਵੇ ਤਾਂ ਹਲਕਾ ਡੇਰਾਬੱਸੀ ਤੋਂ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਚਲ ਰਹੇ ਹਨ, ਜਦਕਿ ਅਕਾਲੀ ਉਮੀਦਵਾਰ ਐਨਕੇ ਸ਼ਰਮਾ ਦੂਜੇ ਨੰਬਰ ਉਤੇ ਹਨ। ਇਸੇ ਤਰ੍ਹਾਂ ਮੋਹਾਲੀ ਸੀਟ ਉਤੇ ਵੀ ਆਪ ਉਮੀਦਵਾਰ ਕੁਲਵੰਤ ਸਿੰਘ ਅੱਗੇ ਚਲ ਰਹੇ ਹਨ ਅਤੇ ਸਾਬਕਾ ਮੰਤਰੀ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਪਿੱਛੇ ਚਲ ਰਹੇ ਹਨ।ਫਤਿਹਗੜ੍ਹ ਸਾਹਿਬ ਵਿਧਾਨ ਸਭਾ ਚੋਣ ਨਤੀਜੇ ਲਾਈਵ ਵਿੱਚ ਕਾਂਗਰਸ ਪਾਰਟੀ ਦਾ ਦਬਦਬਾ ਹੈ। ਇਸ ‘ਤੇ ਕਾਂਗਰਸ ਦੇ ਦਿੱਗਜ ਆਗੂ ਕੁਲਜੀਤ ਸਿੰਘ ਨਾਗਰਾ ਇਕ ਦਹਾਕੇ ਤੋਂ ਵਿਧਾਇਕ ਬਣੇ ਹੋਏ ਹਨ।