Udaan News24

Latest Online Breaking News

ਆਮ ਆਦਮੀ ਪਾਰਟੀ ਨਤੀਜਿਆਂ ਦੇ ਪਹਿਲੇ ਗੇੜ ‘ਚ 83 ਸੀਟਾਂ ‘ਤੇ ਜਾ ਰਹੀ ਹੈ ਅੱਗੇ

ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਚੋਣ ਨਤੀਜਿਆਂ ਦੇ ਪਹਿਲੇ ਗੇੜ ਵਿੱਚ ਆਮ ਆਦਮੀ ਪਾਰਟੀ ਛਾਂ ਰਹੀ ਹੈ। ਆਮ ਆਦਮੀ ਪਾਰਟੀ ਇਸ ਸਮੇਂ 83 ਸੀਟਾਂ ‘ਤੇ ਅੱਗੇ ਜਾ ਰਹੀ ਹੈ। ਜਿਸ ਤੋਂ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਵਾਰ ਪੰਜਾਬ ਦੀ ਕਮਾਨ ਆਮ ਆਦਮੀ ਪਾਰਟੀ ਦੇ ਹੱਥਾਂ ਵਿੱਚ ਆ ਰਹੀ ਹੈ। ਆਮ ਆਦਮੀ ਪਾਰਟੀ ਬਹੁਮਤ ਤੋਂ ਪਾਰ ਹੋ ਗਈ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਪਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!