Udaan News24

Latest Online Breaking News

ਪਹਿਲੇ ਗੇੜ ‘ਚ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ 2000 ਵੋਟਾਂ ਪਿੱਛੇ

ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਬਹੁਮਤ ਹਾਸਲ ਕਰਦੀ ਨਜ਼ਰ ਆ ਰਹੀ ਹੈ। ਦੂਜੇ ਨੰਬਰ ‘ਤੇ ਕਾਂਗਰਸ ਤੇ ਅਕਾਲੀ ਦਲ ‘ਚ ਜ਼ਬਰਦਸਤ ਟੱਕਰ ਹੈ। ਹਾਲਾਂਕਿ ਇਹ ਰੁਝਾਨ ਪੋਸਟਲ ਬੈਲਟ ਦੀ ਗਿਣਤੀ ਦੇ ਹਨ। ਇਸ ਤੋਂ ਬਾਅਦ EVM ਤੋਂ ਵੋਟਾਂ ਦੀ ਕਾਊਂਟਿੰਗ ਸ਼ੁਰੂ ਹੋਵੇਗੀ। ਨਤੀਜਿਆਂ ਦੇ ਪਹਿਲੇ ਗੇੜ ‘ਚ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ 2000 ਵੋਟਾਂ ਪਿੱਛੇ ਚੱਲ ਰਹੇ ਹਨ।

ਗੌਰਤਲਬ ਹੈ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!