ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਰਾਣਾ ਇੰਦਰ ਪ੍ਰਤਾਪ ਸਿੰਘ (ਆਜ਼ਾਦ) ਦੀ ਹੋਈ ਜਿੱਤ

ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 89 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਰਾਣਾ ਇੰਦਰ ਪ੍ਰਤਾਪ ਸਿੰਘ (ਆਜ਼ਾਦ) ਦੀ ਜਿੱਤ ਹੋਈ ਹੈ।