Udaan News24

Latest Online Breaking News

‘ਆਪ’ ਦੀ ਹੂੰਝਾਫੇਰ ਜਿੱਤ ਤੋਂ ਬਾਅਦ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਹਿਲੀ ਪ੍ਰਤੀਕਿਰਿਆ

ਹੁਣ ਤੱਕ ਦੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ‘ਆਪ’ 117 ‘ਚੋਂ 90 ਸੀਟਾਂ ‘ਤੇ ਅੱਗੇ ਹੈ। ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਨੇ ਵੱਡੀ ਲੀਡ ਨਾਲ ਧੂਰੀ ਤੋਂ ਜਿੱਤ ਹਾਸਿਲ ਕਰ ਲਈ ਹੈ। ਜਿਸ ਤੋਂ ਬਾਅਦ ਪਾਰਟੀ ਵਰਕਰਾਂ ਨੇ ਵੀ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ । ‘ਆਪ’ ਦੀ ਹੂੰਝਾਫੇਰ ਜਿੱਤ ਤੋਂ ਬਾਅਦ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਜਿਸ ਵਿੱਚ ਉਨ੍ਹਾਂ ਨੇ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ ਹੈ।

Arvind kejriwal tweet
Arvind kejriwal tweet

ਅਰਵਿੰਦ ਕੇਜਰੀਵਾਲ ਨੇ ਆਪਣੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨਾਲ ਜਿੱਤ ਦਾ ਨਿਸ਼ਾਨ ਬਣਾਉਂਦੇ ਹੋਏ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਦੇ ਨਾਲ ਉਨ੍ਹਾਂ ਲਿਖਿਆ ਕਿ, “ਇਸ ਇਨਕਲਾਬ ਲਈ ਪੰਜਾਬ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈਆਂ।” ਕੇਜਰੀਵਾਲ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਾਰੇ ਵੱਡੇ ਨੇਤਾਵਾਂ ਨੇ ਟ੍ਰੈਂਡ ‘ਤੇ ਟਵੀਟ ਕਰਕੇ ਇਸ ਨੂੰ ਇਤਿਹਾਸਕ ਦੱਸਿਆ ਹੈ।ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਗਾਤਾਰ ਅੱਗੇ ਚੱਲ ਰਹੇ ਹਨ। ਭਾਵੇਂ ਸੀ.ਐਮ ਚੰਨੀ ਦੀ ਸੀਟ ਹੋਵੇ ਜਾਂ ਕੈਪਟਨ ਅਮਰਿੰਦਰ ਸਿੰਘ ਦੀ ਸੀਟ… ‘ਆਪ’ ਦੇ ਉਮੀਦਵਾਰ ਸਾਰੇ ਦਿੱਗਜਾਂ ਨੂੰ ਪਿੱਛੇ ਛੱਡ ਰਹੇ ਹਨ। ਅੰਮ੍ਰਿਤਸਰ ਪੂਰਬੀ ਸੀਟ ਤੋਂ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਮਜੀਠੀਆ ਵੀ ਪਿੱਛੇ ਚੱਲ ਰਹੇ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!