Udaan News24

Latest Online Breaking News

ਨਵਜੋਤ ਸਿੰਘ ਸਿੱਧੂ ਵੱਲੋਂ ਟਵੀਟ ਕਰਕੇ ਆਮ ਆਦਮੀ ਪਾਰਟੀ ਨੂੰ ਦਿੱਤੀ ਵਧਾਈ

ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਟਵੀਟ ਕਰਕੇ ਆਪ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਹੈ-ਲੋਕਾਂ ਦੀ ਆਵਾਜ਼, ਰੱਬ ਦੀ ਆਵਾਜ਼.. ਦੱਸ ਦਈਏ ਕਿ ਪੰਜਾਬ ਵਿਚ ਆਪ ਦੀ ਇਕਪਾਸੜ ਜਿੱਤ ਨਜ਼ਰ ਆ ਰਹੀ ਹੈ। ਆਪ 100 ਦੇ ਅੰਕੜੇ ਵੱਲ ਵਧ ਰਹੀ ਹੈ। ਦੱਸ ਦਈਏ ਕਿ ਸਿੱਧੂ ਕਾਂਗਰਸ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਹਨ। ਇਸ ਸਮੇਂ ਉਹ ਹਾਰਦੇ ਨਜ਼ਰ ਆ ਰਹੇ ਹਨ। ਇਥੋਂ ਆਪ ਦੇ ਉਮੀਦਵਾਰ ਅੱਗੇ ਹਨ।ਪੰਜਾਬ ਵਿਚ ਆਪ ਦੀ ਸਰਕਾਰ ਬਣਨੀ ਹੁਣ ਤੈਅ ਹਨ। ਇਸ ਲਈ ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਟਵੀਟ ਕਰਕੇ ਆਪ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਹੈ-ਲੋਕਾਂ ਦੀ ਆਵਾਜ਼, ਰੱਬ ਦੀ ਆਵਾਜ਼..ਕਾਂਗਰਸ ਚੋਣਾਂ ਵਿਚ ਵੱਡੀ ਹਾਰ ਵੱਲ ਵਧ ਰਹੀ ਹੈ। ਗਿੱਦੜਬਾਹਾ ਤੋਂ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਚੋਣ ਹਾਰ ਗਏ ਹਨ। ਇਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਹੋਈ ਹੈ। ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਚੋਣ ਹਾਰ ਗਏ ਹਨ। ਇਸੇ ਤਰ੍ਹਾਂ ਸੁਨਾਮ ਤੋਂ ਆਪ ਉਮੀਦਵਾਰ ਅਮਨ ਅਰੋੜਾ ਨੇ ਜਿੱਤ ਹਾਸਲ ਕੀਤੀ ਹੈ। ਕਾਂਗਰਸ ਦੇ ਰਾਣਾ ਗੁਰਜੀਤ ਨੇ ਕਪੂਰਥਲਾ ਸੀਟ ਜਿੱਤ ਲਈ ਹੈ। ਇਸੇ ਤਰ੍ਹਾਂ ਭਾਜਪਾ ਦੇ ਉਮੀਦਵਾਰ ਅਸ਼ਵਨੀ ਸ਼ਰਮਾ ਨੇ ਪਠਾਨਕੋਟ ਤੋਂ ਜਿੱਤ ਹਾਸਲ ਕੀਤੀ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!