ਇਕ ਮੁੱਖ ਮੰਤਰੀ, ਤਿੰਨ ਸਾਬਕਾ ਮੁੱਖ ਮੰਤਰੀ ਤੇ ਡਿਪਟੀ ਮੁੱਖ ਮੰਤਰੀ ਹਾਰੇ, ਪਾਰਟੀਆਂ ਦੇ ਪ੍ਰਧਾਨ ਵੀ ਹਾਰੇ

ਪੰਜਾਬ ਦੇ ਲੋਕਾਂ ਨੇ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿਚ ਇਤਿਹਾਸ ਸਿਰਜ ਦਿੱਤਾ ਹੈ। ਜਿਥੇ ਇਹਨਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹਨੇਰੀ ਝੂਲੀ ਹੈ, ਉੱਥੇ ਹੀ ਇਹਨਾਂ ਚੋਣਾਂ ਵਿਚ ਇਕ ਮੁੱਖ ਮੰਤਰੀ, ਤਿੰਨ ਸਾਬਕਾ ਮੁੱਖ ਮੰਤਰੀ ਤੇ ਇਕ ਮੌਜੂਦਾ ਤੇ ਇਕ ਸਾਬਕਾ ਉਪ ਮੁੱਖ ਮੰਤਰੀ ਚੋਣ ਹਾਰ ਗਏ ਹਨ। ਮੌਜੂਦਾ ਚੋਣਾਂ ਵਿਚ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਰਾਜਿੰਦਰ ਸਿੰਘ ਭੱਠਲ ਤੇ ਕੈਪਟਨ ਅਮਰਿੰਦਰ ਸਿੰਘ ਚੋਣਾਂ ਹਾਰ ਗਏ ਹਨ। ਇਸੇ ਤਰੀਕੇ ਮੌਜੂਦ ਉਪ ਮੁੱਖ ਮੰਤਰੀ ਓ ਪੀ ਸੋਨੀ ਵੀ ਚੋਣ ਹਾਰ ਗਏ ਹਨ ਜਦੋਂ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਚੋਣ ਹਾਰ ਗਏ ਹਨ। ਇਸੇ ਤਰੀਕੇ ਇਹਨਾਂ ਚੋਣਾਂ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ, ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੀ ਚੋਣ ਹਾਰ ਗਏ ਹਨ।