ਲੰਬੀ ਤੋਂ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਹਾਰੇ

ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਉੱਥੇ ਹੀ ਲੰਬੀ ਸੀਟ ਤੋਂ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਹਾਰ ਗਏ ਹਨ। ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆਂ ਨੇ 58042 ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ, ਜਦਕਿ ਪ੍ਰਕਾਸ਼ ਸਿੰਘ ਬਾਦਲ ਨੂੰ 47459 ਵੋਟਾਂ ਪਈਆਂ।