ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਪੰਜਾਬੀਆਂ ਲਈ ਵੱਡੇ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਵੱਲ ਵਧ ਰਹੀ ਹੈ। ਪਾਰਟੀ ਦੀ ਜਿੱਤ ਤੇ ਭਗਵੰਤ ਮਾਨ ਦਾ ਮੁੱਖ ਮੰਤਰੀ ਬਣਦਾ ਤੈਅ ਹੈ।ਇਸ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਖਟਕੜ ਕਲਾਂ ਵਿੱਚ ਸਹੁੰ ਚੁੱਕੇਗੀ। ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ ਦੀ ਤਰੀਕ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹੁਣ ਸਰਕਾਰ ਦਫਤਰਾਂ ਵਿਚ ਮੁੱਖ ਮੰਤਰੀ ਦੀ ਫੋਟੋ ਨਹੀਂ ਲੱਗੇਗੀ। ਸਰਕਾਰੀ ਦਫਤਰਾਂ ਵਿਚ ਸ਼ਹੀਦ ਭਗਤ ਸਿੰਘ ਤੇ ਬਾਬਾ ਸਾਹਿਬ ਅੰਬੋਦਕਰ ਦੀਆਂ ਤਸਵੀਰਾਂ ਲਾਈਆਂ ਜਾਣਗੀਆਂ। ਉਨ੍ਹਾਂ ਐਲਾਨ ਕੀਤਾ ਹੈ ਕਿ ਹੁਣ ਆਮ ਲੋਕਾਂ ਦੀ ਸਰਕਾਰ ਆਈ ਹੈ। ਆਮ ਲੋਕਾਂ ਦੀ ਗੱਲ ਸੁਣੀ ਜਾਵੇਗੀ।