Udaan News24

Latest Online Breaking News

ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇੰਜ. ਅਮਿਤ ਰਤਨ ਕੋਟਫੱਤਾ ਵਿਰੋਧੀ ਉਮੀਦਵਾਰਾਂ ਤੋਂ 35000 ਤੋਂ ਵੀ ਵੱਧ ਵੋਟਾਂ ਨਾਲ ਜੇਤੂ

10 ਮਾਰਚ 2022 – ਪੰਜਾਬ ਦੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇੰਜ. ਅਮਿਤ ਰਤਨ ਕੋਟਫੱਤਾ ਆਪਣੇ ਵਿਰੋਧੀ ਉਮੀਦਵਾਰਾਂ ਤੋਂ 35000 ਤੋਂ ਵੀ ਵੱਧ ਵੋਟਾਂ ਨਾਲ ਜੇਤੂ ਐਲਾਨੇ ਗਏ ਹਨ । ਉਨ੍ਹਾਂ ਨੇ ਇਸ ਜਿੱਤ ਲਈ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਦੇ ਹੋਏ ਕਿਹਾ ਕਿ ਇਹ ਜਿੱਤ ਹਲਕੇ ਦੇ ਸਮੂਹ ਲੋਕਾਂ ਦੀ ਜਿੱਤ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਮੁੱਖ ਮੰਤਰੀ ਚਿਹਰੇ ਸ੍ਰ. ਭਗਵੰਤ ਮਾਨ ਨੇ ਉਨ੍ਹਾਂ ਨੂੰ ਟਿਕਟ ਦੇ ਕੇ ਜੋ ਵਿਸ਼ਵਾਸ ਮੇਰੇ ਵਿੱਚ ਪ੍ਰਗਟਾਇਆ ਸੀ ਉਹ ਮੈਂ ਇਹ ਸੀਟ ਜਿੱਤ ਕੇ ਉਸ ਵਿਸ਼ਵਾਸ ‘ਤੇ ਖਰਾ ਉੱਤਰਣ ਦੀ ਕੋਸ਼ਿਸ਼ ਕੀਤੀ ਹੈ । ਉਨ੍ਹਾਂ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਸਮੂਹ ਵਲੰਟੀਅਰਜ਼ ਅਤੇ ਪਾਰਟੀ ਸਮਰਥੱਕਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਮੇਰੇ ਸਮੂਹ ਸਾਥੀਆਂ ਨੇ ਮੇਰੀ ਚੋਣ ਨੂੰ ਆਪਣੀ ਸਮਝ ਕੇ ਚੋਣ ਪ੍ਰਚਾਰ ਕੀਤਾ ਤੇ ਉਨ੍ਹਾਂ ਦੇ ਹੰਭਲੇ ਸਦਕਾ ਵੱਡੀ ਲੀਡ ਨਾਲ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਹੈ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!