Udaan News24

Latest Online Breaking News

ਕਾਂਗਰਸ ਦੀ ਹਾਰ ‘ਤੇ ਕਮਾਲ ਰਾਸ਼ਿਦ ਖਾਨ ਨੇ ਰਾਹੁਲ ਗਾਂਧੀ ਵੱਲੋਂ ਚੋਣਾਂ ਤੋਂ ਪਹਿਲਾਂ ਲਏ ਗਲਤ ਫੈਸਲੇ ਯਾਦ ਦੁਆਏ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇੱਕ ਕ੍ਰਾਂਤੀਕਾਰੀ ਬਦਲਾਅ ਵੇਖਣ ਨੂੰ ਮਿਲਿਆ ਹੈ। ਆਮ ਆਦਮੀ ਪਾਰਟੀ ਨੇ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ। ਕਾਂਗਰਸ ਦੇ ਬੀਜੇਪੀ ਦਾ ‘ਝਾੜੂ’ ਨੇ ਹੂੰਝਾਫੇਰ ਸਫਾਇਆ ਕਰ ਦਿੱਤਾ ਹੈ। ਪੰਜਾਬ ਦੀ ਸਿਆਸਤ ਦੀ ਦਿੱਲੀ ਤੋਂ ਲੈ ਕੇ ਹਰ ਪਾਸੇ ਚਰਚਾ ਹੈ। ਚੋਣਾਂ ਨਤੀਜਿਆਂ ਵਿੱਚ ਕਾਂਗਰਸ ਦੀ ਹਾਰ ‘ਤੇ ਕਮਾਲ ਰਾਸ਼ਿਦ ਖਾਨ ਨੇ ਰਾਹੁਲ ਗਾਂਧੀ ਵੱਲੋਂ ਚੋਣਾਂ ਤੋਂ ਪਹਿਲਾਂ ਲਏ ਗਲਤ ਫੈਸਲੇ ਯਾਦ ਦੁਆਏ।

ਕੇਆਰਕੇ ਨੇ ਟਵੀਟ ਕਰਕੇ ਕਿਹਾ ਕਿ ਪਿਆਰੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਜੇ ਤੁਸੀਂ ਸਿੱਧੂ ਨੂੰ ਸਸਪੈਂਡ ਕੀਤਾ ਹੁੰਦਾ ਤਾਂ ਅੱਜ ਪੰਜਾਬ ‘ਚ ਤੁਹਾਡਾ ਇਹ ਹਾਲ ਨਾ ਹੁੰਦਾ। ਤੁਸੀਂ ਇੱਕੋ ਵੇਲੇ ਦੋ ਬੇੜੀਆਂ ਵਿੱਚ ਸਵਾਰ ਹੋਣ ਦੀ ਸੋਚੀ, ਜੋ ਹਮੇਸ਼ਾ ਖ਼ਤਰਨਾਕ ਹੁੰਦਾ ਹੈ।’ ਦੱਸ ਦੇਈਏ ਕਿ ਚੋਣਾਂ ਤੋਂ ਕੁਝ ਹੀ ਸਮਾਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਸੀ। ਕਾਂਗਰਸ ਦੇ ਅੰਦਰੂਨੀ ਕਲੇਸ਼ ਦੇ ਚੱਲਦਿਆਂ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਸੀ। ਨਵਜੋਤ ਸਿੱਧੂ ਤੇ ਕੈਪਟਨ ਅਮਰਿਦੰਰ ਸਿੰਘ ਵਿਚਾਲੇ ਲਗਾਤਾਰ ਸਿਆਸੀ ਜੰਗ ਚੱਲਦੀ ਰਹੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!