Udaan News24

Latest Online Breaking News

ਪੰਜਾਬ ਮੰਤਰੀ ਮੰਡਲ ਨੇ ਰਾਜਪਾਲ ਨੂੰ 15ਵੀਂ ਪੰਜਾਬ ਵਿਧਾਨ ਸਭਾ ਭੰਗ ਕਰਨ ਦੀ ਕੀਤੀ ਸਿਫਾਰਿਸ਼

ਚੰਡੀਗੜ੍ਹ:  ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਲਈ ਰਾਜ ਦੇ ਰਾਜਪਾਲ  ਬਨਵਾਰੀਲਾਲ ਪੁਰੋਹਿਤ  ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਧਾਰਾ (2) ਦੀ ਉਪ ਧਾਰਾ (ਬੀ) ਅਨੁਸਾਰ ਰਾਜ ਵਿਧਾਨ ਸਭਾ ਨੂੰ ਭੰਗ ਕਰਨ ਲਈ ਅਧਿਕਾਰਤ ਹਨ। ਇਹ ਕਦਮ ਇੱਕ ਸੰਵਿਧਾਨਕ ਲੋੜ ਵਜੋਂ ਹੁਣ 16ਵੀਂ ਪੰਜਾਬ ਵਿਧਾਨ ਸਭਾ ਦੇ ਗਠਨ ਲਈ ਰਾਹ ਪੱਧਰਾ ਕਰੇਗਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!