Udaan News24

Latest Online Breaking News

ਜੰਮੂ-ਕਸ਼ਮੀਰ ਦੇ ਗੁਰੇਜ ਸੈਕਟਰ ਵਿੱਚ ਭਾਰਤੀ ਫ਼ੌਜ ਦਾ ਇੱਕ ਚੀਤਾ ਹੈਲੀਕਾਪਟਰ ਹੋਇਆ ਕ੍ਰੈਸ਼

ਜੰਮੂ-ਕਸ਼ਮੀਰ ਦੇ ਗੁਰੇਜ ਸੈਕਟਰ ਵਿੱਚ ਭਾਰਤੀ ਫ਼ੌਜ ਦਾ ਇੱਕ ਚੀਤਾ ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ। ਸੁਰੱਖਿਆ ਬਲਾਂ ਦੀਆਂ ਸਰਚ ਪਾਰਟੀਆਂ ਹੈਲੀਕਾਪਟਰ ਦੇ ਚਾਲਕ ਦਲ ਦੇ ਬਚਾਅ ਲਈ ਰਵਾਨਾ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਬਰਫ਼ੀਲੇ ਇਲਾਕੇ ਵਿੱਚ ਹੋਇਆ ਹੈ। ਇਸ ਇਲਾਕੇ ਵਿੱਚ ਕਾਫੀ ਸਮੇਂ ਤੋਂ ਬਰਫਬਾਰੀ ਹੋ ਰਹੀ ਹੈ।ਅਧਿਕਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹਾਦਸਾ ਅੱਜ ਦੁਪਹਿਰ ਲਗਭਗ 12 ਵਜੇ ਬਰੌਮ ਗੁਰੇਜ ਵਿੱਚ ਹੋਇਆ। ਹੈਲੀਕਾਪਟਰ ‘ਤੇ ਸਵਾਰ ਪਾਇਲਟ ਤੇ ਸਹਿ-ਪਾਇਲਟ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਰੱਖਿਆ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਇਸ ਹਾਦਸੇ ਬਾਰੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਹਾਦਸੇ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਹੀ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ ਗਈ।ਮੰਨਿਆ ਜਾ ਰਿਹਾ ਹੈ ਕਿ ਪਾਇਲਟ ਤੇ ਕੋ-ਪਾਇਲਟ ਸੁਰੱਖਿਅਤ ਬਾਹਰ ਨਿਕਲ ਗਏ ਹਨ ਪਰ ਅਜੇ ਤੱਕ ਇਸ ਸਬੰਧੀ ਕੋਈ ਵੀ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਰੱਖਿਆ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੇ ਪਿੱਛੇ ਦਾ ਕਾਰਨ ਤੇ ਕਿਸੇ ਦਾ ਜਾਨੀ ਨੁਕਸਾਨ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਹੈਲੀਕਾਪਟਰ ਜਿਥੇ ਹਾਦਸਾਗ੍ਰਸਤ ਹੋਇਆ ਹੈ, ਉਹ ਇਲਾਕਾ ਪਾਕਿਸਤਾਨ ਨਾਲ ਲੱਗਦੀ ਕੰਟਰੋਲ ਰੇਖਾ ਦੇ ਕੋਲ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!