ਮੈਂ ਭਗਵੰਤ ਮਾਨ ਨੂੰ ਵਧਾਈ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਨ੍ਹਾਂ ਨੇ ਜੋ ਵਾਅਦੇ ਕੀਤੇ ਹਨ, ਉਹ ਪੂਰੇ ਹੋਣਗੇ-ਬਾਜਵਾ

ਪੰਜਾਬ ਸਰਕਾਰ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਫ਼ਤਿਹਗੜ੍ਹ ਸਾਹਿਬ ਤੋਂ ਜਿੱਤ ਪ੍ਰਾਪਤ ਕਰਨ ਉਪਰੰਤ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਦੱਸ ਦੇਈਏ ਕਿ ਬਾਜਵਾ, ਕਾਂਗਰਸ ਦੀ ਪੰਜਾਬ ਸਰਕਾਰ ਵਿੱਚ ਪੰਚਾਇਤ ਮੰਤਰੀ ਹਨ। ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਉਨ੍ਹਾਂ ‘ਤੇ ਭਰੋਸਾ ਜਤਾਇਆ ਹੈ, ਜਿਸ ਲਈ ਉਹ ਫਤਿਹਗੜ੍ਹ ਚੂੜੀਆਂ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਪੰਜਾਬ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹਾਰ ਬਾਰੇ ਉਨ੍ਹਾਂ ਕਿਹਾ ਕਿ ਇਹ ਸੋਚਣ ਦੀ ਲੋੜ ਹੈ ਕਿ ਸਾਡੀ ਹਾਰ ਦਾ ਕਾਰਨ ਕੀ ਸੀ ਪਰ ਅਜੇ ਕੁਝ ਕਹਿਣਾ ਜਲਦਬਾਜ਼ੀ ਹੋਵੇਗੀ ਤ੍ਰਿਪਤ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ, ਮੈਂ ਭਗਵੰਤ ਮਾਨ ਨੂੰ ਵਧਾਈ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਨ੍ਹਾਂ ਨੇ ਜੋ ਵਾਅਦੇ ਕੀਤੇ ਹਨ, ਉਹ ਪੂਰੇ ਹੋਣਗੇ।ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦਾ ਹਾਰ ਜਾਣਾ ਮੰਦਭਾਗਾ ਹੈ, ਮੈਨੂੰ ਇਸ ਗੱਲ ਦਾ ਦੁੱਖ ਹੈ ਕਿ ਉਨ੍ਹਾਂ ਨੂੰ ਇਸ ਉਮਰ ‘ਚ ਚੋਣ ਨਹੀਂ ਲੜਨੀ ਚਾਹੀਦੀ ਸੀ, ਸਿਰਫ ਸੁਖਬੀਰ ਬਾਦਲ ਹੀ ਦੱਸ ਸਕਦੇ ਹਨ ਕਿ ਉਨ੍ਹਾਂ ਨੂੰ ਕਿਉਂ ਲੜਾਇਆ ਗਿਆ ਹੈ। ਉਨ੍ਹਾਂ ਇਸ ਨਾਲ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਚੋਣ ਨਹੀਂ ਲੜਨੀ ਚਾਹੀਦੀ ਸੀ। ਪੰਜਾਬ ਸਦਨ ਵਿੱਚ ਵਿਰੋਧੀ ਧਿਰ ਵੱਜੋਂ ਉਨ੍ਹਾਂ ਕਿਹਾ ਕਿ ਉਹ ਇਹ ਜ਼ਿੰਮੇਵਾਰੀ ਪੂਰੀ ਚੰਗੀ ਨਿਭਾਉਣਗੇ ਅਤੇ ਲੋਕਾਂ ਦੇ ਮੁੱਦੇ ਚੁੱਕਾਂਗੇ।