Udaan News24

Latest Online Breaking News

ਆਮ ਆਦਮੀ ਪਾਰਟੀ ਦੀ ਇਸ ਵੱਡੀ ਜਿੱਤ ਨਾਲ ਡੇਰੇ ਦੇ ਨਾਂਅ ‘ਤੇ ਦੁਕਾਨਾਂ ਖੋਲ੍ਹ ਕੇ ਬੈਠੇ ਲੋਕਾਂ ਦੀਆਂ ਦੁਕਾਨਾਂ ਹੁਣ ਬੰਦ ਹੋ ਜਾਣਗੀਆਂ-ਜਾਖੜ

ਪੰਜਾਬ ਵਿਧਾਨ ਸਭਾ ਚੋਣਾਂ  ਵਿੱਚ ਆਪਣੇ ਭਤੀਜੇ ਦੀ ਜਿੱਤ ਉਪਰੰਤ ਸ਼ੁੱਕਰਵਾਰ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸੁਨੀਲ ਜਾਖੜ  ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਸੁਨੀਲ ਜਾਖੜ ਦੇ ਭਤੀਜੇ ਸੰਦੀਪ ਜਾਖੜ  ਨੇ ਅਬੋਹਰ  ਵਿਧਾਨ ਸਭਾ ਤੋਂ ਚੋਣ ਜਿੱਤੀ ਹੈ। ਆਪਣੇ ਭਤੀਜੇ ਦੀ ਜਿੱਤ ਦੀ ਖੁਸ਼ੀ ਉਪਰੰਤ ਦਰਬਾਰ ਸ੍ਰੀ ਹਰਮੰਦਿਰ ਸਾਹਿਬ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਸ ਵੱਡੀ ਜਿੱਤ ਨਾਲ ਉਨ੍ਹਾਂ ਡੇਰੇ ਦੇ ਨਾਂਅ ‘ਤੇ ਦੁਕਾਨਾਂ ਖੋਲ੍ਹ ਕੇ ਬੈਠੇ ਲੋਕਾਂ ਦੀਆਂ ਦੁਕਾਨਾਂ ਹੁਣ ਬੰਦ ਹੋ ਜਾਣਗੀਆਂ। ਜਾਖੜ ਨੇ ਗੱਲਬਾਤ ਦੌਰਾਨ ਅਕਾਲੀ ਦਲ ਬਾਦਲ ਦੀ ਹਾਰ ਬਾਰੇ ਹਰਸਿਮਰਤ ਕੌਰ ਬਾਦਲ ਦੇ ਬਿਆਨ ਨੂੰ ਆਧਾਰ ਬਣਾਉਂਦੇ ਹੋਏ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਕਿਹਾ ਸੀ ਕਿ ਬੇਅਦਬੀ ਕਰਵਾਉਣ ਵਾਲਿਆਂ ਦਾ ਕੁੱਝ ਨਾ ਬਚੇ ਤਾਂ ਉਨ੍ਹਾਂ ਦੀ ਗੱਲ ਵੀ ਸੱਚ ਹੋ ਚੁੱਕੀ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਇਹ ਹਰ ਇਕ ਵਿਅਕਤੀ ‘ਤੇ ਲਾਗੂ ਹੁੰਦਾ ਹੈ, ਜਿਨ੍ਹਾਂ ਨੇ ਵੀ ਗੁਰੂ ਘਰ ਵਿੱਚ ਆ ਕੇ ਜਾਂ ਕੋਲ ਖੜ ਕੇ ਝੂਠ ਬੋਲਿਆ, ਉਨ੍ਹਾਂ ਨੂੰ ਇਨ੍ਹਾਂ ਚੋਣਾਂ ਵਿੱਚ ਖਮਿਆਜ਼ਾ ਭੁਗਤਣਾ ਪਿਆ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!