Udaan News24

Latest Online Breaking News

ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਜਾਰੀ

ਚੋਣ ਕਮਿਸ਼ਨ ਭਾਰਤ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ ਵਿੱਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ 08 ਜਨਵਰੀ 2022 ਨੂੰ ਚੋਣ ਜ਼ਾਬਤਾ ਲਾਗੂ ਹੋਇਆ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਚੋਣ ਕਮਿਸ਼ਨ ਭਾਰਤ ਨੇ ਲਿਖਿਆ ਹੈ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਸਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਪੰਜਾਬ। ਰਾਜ ਵਿੱਚੋਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!