ਸਾਬਕਾ ਮੰਤਰੀ, ਸਾਬਕਾ ਵਿਧਾਇਕਾਂ ਦੀ ਸੁਰੱਖਿਆ ਲਈ ਵਾਪਸ

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਦੀਆਂ ਕੁੱਲ 117 ਸੀਟਾਂ ਵਿੱਚੋਂ 92 ਸੀਟਾਂ ਜਿੱਤ ਕੇ ਦਿੱਲੀ ਤੋਂ ਬਾਹਰ ਇੱਕ ਨਵੇਂ ਸੂਬੇ ਵਿੱਚ ਸੱਤਾ ਵਿੱਚ ਆਉਣ ਵਿੱਚ ਕਾਮਯਾਬ ਹੋ ਗਈ ਹੈ। ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਐਕਸ਼ਨ ‘ਚ ਆਏ ਹਨ। ਸਾਬਕਾ ਮੰਤਰੀ, ਸਾਬਕਾ ਵਿਧਾਇਕਾਂ ਦੀ ਸਕਿਉਰਿਟੀ ਹਟਾ ਦਿੱਤੀ ਗਈ ਹੈ। ਮਨਪ੍ਰੀਤ ਬਾਦਲ, ਦਲਵੀਰ ਗੋਲਡੀ ਸਮੇਤ 122 ਮੰਤਰੀਆਂ ਦੀ ਸਕਿਉਰਿਟੀ ਹਟਾਉਣ ਦੇ ਆਦੇਸ਼ ਦਿੱਤੇ ਹਨ। ਆਪ ਦੇ ਸੱਤਾ ਵਿੱਚ ਆਉਂਦੇ ਹੀ ਸਾਬਕਾ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਇਸ ਸਬੰਧੀ ਪੰਜਾਬ ਦੇ ਏਡੀਜੀਪੀ (ਸੁਰੱਖਿਆ) ਵੱਲੋਂ ਸੂਬੇ ਦੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ।